ਚੰਡੀਗੜ੍ਹ, 20 ਫਰਵਰੀ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ ਤੇ 28 ਫਰਵਰੀ ਤੱਕ ਚੱਲੇਗਾ। ਇਸ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਆਮ ਲੋਕ ਵੀ ਬਿਜਲੀ ਦੇ ਬਿੱਲ ਨੂੰ ਲੈ ਕੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਹਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਲਬਾਂ ਦੇ ਹਾਰ ਗਲਾਂ ‘ਚ ਪਾ ਕੇ ਪੰਜਾਬ ਵਿਧਾਨ ਸਭਾ ਦੇ ਬਾਹਰਪਹੁੰਚੇ, ਜਿੱਥੇ ਬਿਕਰਮ ਮਜੀਠੀਆ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਲਾਂ ‘ਚ ਬਿਜਲੀ ਦੇ ਬੱਲਬ ਪਾ ਕੇ ਬਿਜਲੀ ਦੇ ਵਧੇ ਬਿੱਲਾਂ ਦਾ ਵਿਰੋਧ ਕੀਤਾ ਗਿਆ ਅਤੇ ਰੋਸ਼ ਮੁਜ਼ਾਹਰਾ ਕੀਤਾ ਗਿਆ ਹੈ। ਬਿਕਰਮ ਮਜੀਠੀਆ ਨੇ ਮਹਿੰਗੀਆਂ ਬਿਜਲੀ ਦਰਾਂ ਨੂੰ ਲੈ ਕੇ ਸਰਕਾਰ ‘ਤੇ ਸੰਕੇਤਕ ਤੰਜ ਕਸਿਆ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵਲੋਂ ਬਜਟ ਇਜਲਾਸ ਵਧਾਉਣ ਦੀ ਵੀ ਮੰਗ ਕੀਤੀ ਗਈ ਹੈ।