ਚੰਡੀਗੜ•, 4 ਜਨਵਰੀ
ਪੰਜਾਬ ਸਰਕਾਰ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮਸਲਿਆਂ ਉਤੇ ਵਿਚਾਰ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਸੂਬਾ ਸਰਕਾਰ ਨੂੰ ਸੌਂਪੇਗੀ।
ਹੋਰ ਵੇਰਵੇ ਦਿੰਦਿਆਂ ਮੁੱਖ ਸਕੱਤਰ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਵਧੀਕ ਮੁੱਖ ਸਕੱਤਰ, ਵਿਕਾਸ ਇਸ ਕਮੇਟੀ ਦੇ ਚੇਅਰਪਰਸਨ ਹੋਣਗੇ। ਉਨ•ਾਂ ਕਿਹਾ ਕਿ ਵਧੀਕ ਮੁੱਖ ਸਕੱਤਰ, ਮਾਲ ਜਾਂ ਉਨ•ਾਂ ਦਾ ਨੁਮਾਇੰਦਾ, ਪ੍ਰਮੁੱਖ ਸਕੱਤਰ ਵਿੱਤ (ਡਾਇਰੈਕਟਰ ਇੰਸਟੀਟਿਊਸ਼ਨਲ ਤੇ ਫਾਈਨਾਂਸ ਐਂਡ ਬੈਂਕਿੰਗ), ਸਕੱਤਰ ਖੇਤੀਬਾੜੀ, ਰਜਿਸਟਰਾਰ, ਸਹਿਕਾਰੀ ਸੁਸਾਇਟੀਆਂ, ਵਧੀਕ ਮੁੱਖ ਸਕੱਤਰ ਗ੍ਰਹਿ ਜਾਂ ਉਨ•ਾਂ ਦਾ ਨੁਮਾਇੰਦਾ ਅਤੇ ਡਾਇਰੈਕਟਰ ਜਨਰਲ ਆਫ ਪੁਲੀਸ ਜਾਂ ਉਨ•ਾਂ ਦਾ ਨੁਮਾਇੰਦਾ ਕਮੇਟੀ ਦਾ ਮੈਂਬਰ ਹੋਵੇਗਾ।
ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਹੁਕਮ ਮੁੱਖ ਸਕੱਤਰ, ਪੰਜਾਬ ਨੇ ਜਾਰੀ ਕੀਤੇ ਹਨ। ਉਨ•ਾਂ ਕਿਹਾ ਕਿ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਛੇਤੀ ਦਾਖ਼ਲ ਕਰੇਗੀ।