ਪਟਿਆਲਾ, 13 ਫਰਵਰੀ
ਪੰਜਾਬ ਰਾਜ ਬਾਲ ਰੱਖਿਆ ਕਮਿਸ਼ਨ ਵੱਲੋਂ ਇੱਥੇ ‘ਸੇਵ ਦਿ ਚਾਈਲਡ’ ਸੰਸਥਾ ਦੇ ਸਹਿਯੋਗ ਨਾਲ  ਫ਼ਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਮੁਹਾਲੀ ਅਤੇ ਲੁਧਿਆਣਾ ਦੇ ਪੁਲੀਸ ਅਧਿਕਾਰੀਆਂ ਨੂੰ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸ਼ੂਅਲ ਆਫੈਂਸਿਸ ਅਤੇ ਜੁਵੇਨਾਈਲ ਜਸਟਿਸ ਐਕਟ ਦੀ ਟਰੇਨਿੰਗ ਦਿੱਤੀ ਗਈ| ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਸਕੱਤਰ ਕਾਹਨ ਸਿੰਘ ਪਨੂੰ ਨੇ ਪੁਲੀਸ ਅਧਿਕਾਰੀਆਂ ਨੂੰ ਬਾਲਾਂ ਤੋਂ ਭੀਖ ਮੰਗਵਾਉਣ ਦੀ ਲਾਹਨਤ ਖ਼ਤਮ ਕਰਨ ਅਤੇ ਇਨ੍ਹਾਂ ਬੱਚਿਆਂ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਨਜਿੱਠਣ ਲਈ ਕਿਹਾ| ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਿ ਪਹਿਲਾਂ ਤੋਂ ਹੀ ਇੱਕ-ਇੱਕ ਏਐੱਸਆਈ ਪੱਧਰ ਦੇ ਅਧਿਕਾਰੀ ਨੂੰ ਬਤੌਰ ਬਾਲ ਭਲਾਈ ਅਧਿਕਾਰੀ ਨਾਮਜ਼ਦ ਕੀਤਾ ਹੋਇਆ ਹੈ|