ਚੰਡੀਗੜ੍ਹ 11 ਫਰਵਰੀ 2019

 ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ  ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਅਧਿਆਪਕਾਂ ਤੇਲਾਠੀਚਾਰਜ ਅਤੇ ਜਲ ਤੋਪਾਂ ਨਾਲ ਕੀਤੇ ਹਮਲੇ ਦੀ ਨਿੰਦਾ ਕੀਤੀ।

 ਇੱਥੇ ਅੱਜ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ(ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਕੈਪਟਨਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਧਰਨਾ ਦੇਰਹੇ ਅਧਿਆਪਕ ਜੋ ਮੁੱਖ ਮੰਤਰੀ ਰਿਹਾਇਸ਼ ਪਟਿਆਲਾ ਵਿਖੇ ਕੂਚ ਕਰ ਰਹੇ ਸਨ ਅਧਿਆਪਕਾਂ ਤੇਲਾਠੀਚਾਰਜ ਅਤੇ ਪਾਣੀ ਤੋਪਾਂ ਨਾਲ ਕੀਤੇ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ।

 ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਲਾਠੀਚਾਰਜ ਅਤੇ ਪਾਣੀ ਦੀ ਤੋਪਾਂ ਦੇ ਹਮਲੇ ਦੀ ਸ਼ਕਤੀਨਾਲ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਹੁਤ ਮੰਦਭਾਗੀਗੱਲ ਹੈ ਅਤੇ ਸ਼ਾਂਤੀਪੂਰਨ ਅੰਦੋਲਨ ਲੋਕਾਂ ਦਾ ਇਕ ਜਮਹੂਰੀ ਹੱਕ ਹੈ ਪਰ ਪੰਜਾਬ ਕਾਂਗਰਸ ਦੀਸਰਕਾਰ ਨੇ ਆਪਣੀ ਸੰਵੇਦਨਸ਼ੀਲਤਾ ਨੂੰ ਗੁਆ ਦਿੱਤਾ ਹੈ।

 ਬ੍ਰਹਮੁਪੁਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਕਾਂਗਰਸ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਉਣ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰਆਪਣੀਆਂ ਸਾਰੀਆਂ ਮੰਗਾਂ ਦੇ ਹੱਲ ਲਈ ਸੱਤਾ ਵਿੱਚ ਲਿਆਉਣ।