ਦੁਵੱਲੇ ਹਿੱਤਾਂ ਦੇ ਵਿਭਿੰਨ ਮੁੱਦਿਆਂ ‘ਤੇ ਕੀਤੀ ਵਿਚਾਰ-ਚਰਚਾ

ਚੰਡੀਗੜ•, 12 ਦਸੰਬਰ :

ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ।

ਮੀਟਿੰਗ ਦੌਰਾਨ ਦੋਵੇਂ ਆਗੂਆਂ ਵੱਲੋਂ ਦੁਵੱਲੇ ਹਿੱਤਾਂ ਦੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਮਿਹਨਤੀ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਦੇਸ਼ਾਂ ਖਾਸ ਕਰ ਕੈਨੇਡਾ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਅਜਿਹੇ ਉੱਚੇ ਅਹੁਦੇ ਹਾਸਲ ਕੀਤੇ ਹਨ। ਉਨ•ਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਦੋਵੇਂ ਦੇਸ਼ਾਂ ਵਿੱਚਕਾਰ ਸਬੰਧਾਂ ਨੂੰ ਹੋਰ ਵਧੇਰੇ ਮਜ਼ਬੂਤੀ ਦੇਣ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਸ੍ਰੀ ਰਾਜ ਚੌਹਾਨ ਵੱਲੋਂ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਅਗਲੇ ਸਾਲ ਮਾਰਚ ਵਿੱਚ ਕੈਨੇਡਾ ਆਉਣ ਦਾ ਸੱਦਾ ਦਿੱਤਾ ਗਿਆ। ਇੱਕ ਦੂਜੇ ਨਾਲ ਆਪਣੇ ਤਜਰਬੇ ਸਾਂਝੇ ਕਰਨ ਲਈ ਉਨ•ਾਂ ਦੋਵੇਂ ਵਿਧਾਨ ਸਭਾਵਾਂ ਦਰਮਿਆਨ ਐਕਸਚੇਂਜ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਸ੍ਰੀ ਪਰਗਟ ਸਿੰਘ ਅਤੇ ਸ੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।