ਮੁੰਬਈ, 23 ਨਵੰਬਰ
ਅਦਾਕਾਰਾ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੇ ਅੱਜ ਬੰਬੇ ਹਾਈ ਕੋਰਟ ਦਾ ਰੁਖ਼ ਕਰਦਿਆਂ ਮੁੰਬਈ ਪੁਲੀਸ ਵੱਲੋਂ ਉਨ੍ਹਾਂ ਖ਼ਿਲਾਫ਼ ਕਥਿਤ ਸੋਸ਼ਲ ਮੀਡੀਆ ਪੋਸਟਾਂ ਰਾਹੀਂ ‘ਨਫਰਤੀ ਤੇ ਫਿਕਰੂ ਹਿੰਸਾ ਨੂੰ ਹਵਾ ਦੇਣ ਦੀਆਂ ਕੋਸ਼ਿਸ਼ਾਂ’ ਲਈ ਦਰਜ ਐੱਫਆਈਆਰ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਐੱਫਆਈਆਰ ਵਿੱਚ ਦੇਸ਼ਧ੍ਰੋਹ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਸਨ।













