ਚੰਡੀਗੜ੍ਹ, 4 ਸਤੰਬਰ – ਐਮ.ਐਲ.ਏ.ਹੋਸਟਲ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘੇਰਾਉ ਕਰਨ ਜਾਂਦੇ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਤੇ ਹੋਰ ਆਪ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਬੈਂਸ ਭਰਾ ਵੀ ਮੌਜੂਦ ਸਨ। ਇਨ੍ਹਾਂ ਸਾਰੇ ਆਗੂਆਂ ਨੂੰ ਸੈਕਟਰ 17 ਦੇ ਪੁਲਿਸ ਥਾਣੇ ਲਿਆਂਦਾ ਗਿਆ ਹੈ।