ਚੰਡੀਗੜ•, 31 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪ੍ਰੇਮ, ਸਹਿਣਸ਼ੀਲਤਾ ਤੇ ਸ਼ਾਂਤੀ ਉਤੇ ਆਧਾਰਤ ਬਿਹਤਰ ਭਾਰਤ ਦੇ ਨਿਰਮਾਣ ਲਈ ਇਕਜੁੱਟ ਤੇ ਉਤਸ਼ਾਹ ਨਾਲ ਕੰਮ ਕਰਨ ਦੇ ਵਾਅਦੇ ਨਾਲ ਨਵੇਂ ਵਰ•ੇ 2019 ਨੂੰ ਖ਼ੁਸ਼ਆਮਦੀਦ ਕਹਿਣ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਉਤੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਸਾਲ 2019 ਦੁਨੀਆ ਭਰ ਦੇ ਲੋਕਾਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨ•ਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲਾ ਵਰ•ਾ ਪੰਜਾਬ ਦੀ ਸਮੁੱਚੀ ਖ਼ੁਸ਼ਹਾਲੀ ਤੇ ਤਰੱਕੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਅਤੇ ਦੇਸ਼ ਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ।
ਨਵਾਂ ਵਰ•ਾਂ ਸਾਰੇ ਪੰਜਾਬੀਆਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਸਫ਼ਲਤਾ ਵਾਲਾ ਹੋਣ ਦਾ ਭਰੋਸਾ ਜਤਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਆਖਿਆ ਕਿ ਉਹ ਪੰਜਾਬ ਨੂੰ ਸਮੁੱਚੀ ਤਰੱਕੀ ਰਾਹੀਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਦਿੜ• ਸੰਕਲਪ ਲੈਣ ਤਾਂ ਕਿ ਵਿਕਾਸ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚੇ।
ਮੁੱਖ ਮੰਤਰੀ ਨੇ ਫਿਰਕੂ ਸਦਭਾਵਨਾ, ਸ਼ਾਂਤੀ, ਮਿੱਤਰਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਰਾਜ ਨੂੰ ਖ਼ੁਸ਼ਹਾਲੀ ਦੇ ਰਾਹ ਉਤੇ ਲੈ ਜਾਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ।