ਚੰਡੀਗੜ•, 6 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਹ ਆਪਣਾ ਡੋਪ ਟੈਸਟ ਕਰਵਾਉਣ ਲਈ ਤਿਆਰ ਹਨ ਪਰ ਬਾਕੀ ਚੁਣੇ ਹੋਏ ਨੁਮਾਇੰਦਿਆਂ ‘ਤੇ ਇਹ ਫੈਸਲਾ ਨਾ ਥੋਪ ਕੇ ਉਨ•ਾਂ ਦੀ ਅੰਤਰ-ਆਤਮਾ ‘ਤੇ ਛੱਡਦੇ ਹਨ।
ਮੁੱਖ ਮੰਤਰੀ ਨੇ ਇਹ ਗੱਲ ਉਸ ਸਦਰੰਭ ਵਿੱਚ ਕਹੀ ਹੈ ਜਦੋਂ ਬੀਤੇ ਦਿਨ ਉਨ•ਾਂ ਨੇ ਪੁਲੀਸ ਕਰਮਚਾਰੀਆਂ ਤੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦਾ ਐਲਾਨ ਕੀਤਾ ਸੀ ਤਾਂ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਸਣੇ ਵੱਖ-ਵੱਖ ਵਰਗਾਂ ਨੇ ਮੰਗ ਕੀਤੀ ਸੀ ਕਿ ਸਿਆਸਤਦਾਨਾਂ ਨੂੰ ਵੀ ਆਪਣਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।
ਸਿਆਸੀ ਤੇ ਹੋਰ ਵਿਰੋਧੀਆਂ ਵੱਲੋਂ ਇਸ ਸਬੰਧ ਵਿੱਚ ਉਨ•ਾਂ ਨੂੰ ਦਿੱਤੀ ਚੁਣੌਤੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,”ਮੈਨੂੰ ਡੋਪ ਟੈਸਟ ਕਰਵਾਉਣ ਲਈ ਕੋਈ ਸਮੱਸਿਆ ਨਹੀਂ ਹੈ।”
ਨਸ਼ਾ ਦੀ ਸਮੱਸਿਆ ਦੀ ਗੰਭੀਰਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਇਹ ਟੈਸਟ ਕਰਵਾਉਣ ਦੀ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੇ ਕੈਬਨਿਟ ਸਾਥੀ ਸਮੇਤ ਕਈ ਸਿਆਸਤਦਾਨ ਪਹਿਲਾਂ ਹੀ ਇਹ ਟੈਸਟ ਕਰਾਉਣ ਲਈ ਸਵੈ-ਇਛੁੱਕ ਤੌਰ ‘ਤੇ ਅੱਗੇ ਆਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਮੌਜੂਦਾ ਕਾਰਜਕਾਲ ਦੌਰਾਨ ਨਸ਼ਾ ਕਰਨ ਜਾਂ ਨਸ਼ੇ ਦਾ ਕਾਰੋਬਾਰ ਕਰਨ ਸਬੰਧੀ ਕਿਸੇ ਵੀ ਸਿਆਸਤਦਾਨ ਵੱਲ ਅਜੇ ਤੱਕ ਉਂਗਲ ਨਹੀਂ ਉੱਠੀ ਪਰ ਫਿਰ ਵੀ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਇਸ ਟੈਸਟ ਲਈ ਲੋੜ ਮਹਿਸੂਸ ਕਰਦਾ ਹੈ ਤਾਂ ਉਨ•ਾਂ ਦਾ ਸੁਆਗਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਉਨ•ਾਂ ਦਾ ਨਿੱਜੀ ਤੌਰ ‘ਤੇ ਸਬੰਧ ਹੈ, ਉਨ•ਾਂ ਨੂੰ ਅਜਿਹਾ ਕਰਨ ਵਿੱਚ ਕੋਈ ਝਿਜਕ ਨਹੀਂ ਹੈ। ਉਨ•ਾਂ ਨੇ ਪੰਜਾਬ ਵਿੱਚ ਸਦਾ ਲਈ ਨਸ਼ਿਆਂ ਦੀ ਅਲਾਮਤ ਨੂੰ ਜੜ•ੋਂ ਪੁੱਟ ਦੇਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।