ਚੰਡੀਗੜ੍ਹ ਵਿਚ ਬੁੱਧਵਾਰ ਨੂੰ ਥਾਂ-ਥਾਂ ‘ਤੇ ਧਰਨੇ-ਮੁਜਾਹਰੇ ਚੱਲ ਰਹੇ ਹਨ। ਪੰਜਾਬ ਯੂਨੀਵਰਸਿਟੀ ਵਿਚ ਪੀਯੂ ਬਚਾਓਮੋਰਚਾ ਨੇ ਬੰਦ ਦ ਐਲਾਨ ਕੀਤਾ ਹੈ, ਦੂਜੇ ਪਾਸੇ ਸੈਕਟਰ-43 ਬੀ ਵਿਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਦੂਜੇ ਪਾਸੇ ਚੰਡੀਗੜ੍ਹ ਨਾਲ ਲੱਗਦੇ ਮੋਹਾਲੀ ਵਿੱਚ ਪਜਾਬ ਯੂਥ ਕਾਂਗਰਸ ਦੇ ਆਗੂਆਂ ਦੇ ਧਰਨਾ ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਇਸ ਪ੍ਰਦਰਸ਼ਨ ਵਿਚ ਆਲ ਇੰਡੀਆ ਯੂਥ ਕਾਂਗਰਸ ਦੇ ਵਰਕਰ ਤੇ ਨੇਤਾ ਵੀ ਸ਼ਾਮਲ ਹੋਏ ਹਨ। ਵੱਡੀਗਿਣਤੀ ਵਿਚ ਯੂਥ ਵਰਕਰ ਚੰਡੀਗੜ੍ਹ ਵੱਲ ਕਚ ਕਰਨਦ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਚੰਡੀਗੜ੍ਹ ਪੁਲਿਸ ਵੱਲੋਂ ਮੋਹਾਲੀ ਤੇ ਚੰਡੀਗੜ੍ਹ ਦ ਹੱਦ ਮੋਹਾਲੀ ਦੇ ਫੇਜ-2 ਕੋਲ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ ਗਿਆ।
ਪੁਲਿਸ ਨੇ ਫਰਨੀਚਰ ਮਾਰਕੀਟ ਦੇ ਨੇੜੇ ਭਾਰੀ ਬੈਰੀਕੇਡ ਲਗਾਏ ਤਾਂ ਜੋ ਉਨ੍ਹਾਂ ਨੂੰ ਸਰਹੱਦ ਪਾਰ ਕਰਨ ਤੋਂ ਰੋਕਿਆ ਜਾ ਸਕੇ। ਇਸ ਦੇ ਬਾਵਜੂਦ, ਆਗੂਆਂ ਨੇ ਜ਼ਬਰਦਸਤੀ ਬੈਰੀਕੇਡਾਂ ‘ਤੇ ਚੜ੍ਹ ਕੇ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮਾਮੂਲੀ ਝੜਪ ਹੋ ਗਈ। ਜਿਵੇਂ-ਜਿਵੇਂ ਸਥਿਤੀ ਵਿਗੜਦੀ ਗਈ, ਪੁਲਿਸ ਨੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬੱਸਾਂ ਵਿੱਚ ਬਿਠਾ ਕੇ ਲੈ ਗਈ। ਪੁਲਿਸ ਨੇ ਕਿਹਾ ਕਿ ਯੂਥ ਕਾਂਗਰਸ ਨੂੰ ਕਿਸੇ ਵੀ ਹਾਲਤ ਵਿੱਚ ਚੰਡੀਗੜ੍ਹ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ‘ਤੇ ਲਗਾਤਾਰ “ਦਖ਼ਲਅੰਦਾਜ਼ੀ” ਕਰ ਰਹੀ ਹੈ, ਭਾਵੇਂ ਇਹ ਖੇਤੀਬਾੜੀ ਕਾਨੂੰਨਾਂ ਰਾਹੀਂ ਹੋਵੇ, ਹੜ੍ਹ ਰਾਹਤ ਵਿੱਚ ਦੇਰੀ ਨਾਲ ਹੋਵੇ, ਪੀਯੂ ਵਿੱਚ ਪੰਜਾਬ ਦੇ ਹਿੱਸੇ ਦਾ ਵਿਵਾਦ ਹੋਵੇ, ਜਾਂ ਚੰਡੀਗੜ੍ਹ ਨਾਲ ਸਬੰਧਤ ਬਿੱਲਾਂ ਹੋਣ। ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਵੀ ਪ੍ਰਦਰਸ਼ਨ ਵਿੱਚ ਮੌਜੂਦ ਸਨ।
ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਕਈ ਥਾਵਾਂ ‘ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਹੋਈਆਂ। ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਬੈਰੀਕੇਡਾਂ ਦੇ ਸਾਹਮਣੇ ਵੀ ਖੜ੍ਹੇ ਹੋ ਗਏ, ਜਿਸ ਨਾਲ ਸਥਿਤੀ ਹੋਰ ਵਿਗੜ ਗਈ। ਤਣਾਅ ਵਧਦਾ ਦੇਖ ਕੇ ਪੁਲਿਸ ਨੇ ਕਈ ਯੂਥ ਕਾਂਗਰਸ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਬੱਸਾਂ ਵਿੱਚ ਬਿਠਾ ਕੇ ਮੌਕੇ ਤੋਂ ਹਟਾ ਦਿੱਤਾ ਗਿਆ। ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੀਨੇਟ ਚੋਣਾਂ ਦੇ ਐਲਾਨ ਦੀ ਮੰਗ ਕਰਦੇ ਹੋਏ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਸੱਦਾ ਦਿੱਤਾ ਸੀ। ਇਸ ਦੇ ਸਮਰਥਨ ਵਿੱਚ, ਪੰਜਾਬ ਯੂਥ ਕਾਂਗਰਸ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਮੋਹਾਲੀ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਕੀਤਾ। ਮੋਹਾਲੀ ਵਿੱਚ ਪੰਜਾਬ ਯੂਥ ਕਾਂਗਰਸ ਦੇ ਆਗੂ ਚੰਡੀਗੜ੍ਹ ਵਿੱਚ ਗਵਰਨਰ ਹਾਊਸ ਵੱਲ ਮਾਰਚ ਕਰ ਰਹੇ ਹਨ।














