ਚੰਡੀਗਡ਼੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਮਨ ਬਹਿਲ ਨੂੰ ਮੁਡ਼-ਗਠਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਪ੍ਰਸੋਨਲ ਵਿਭਾਗ ਵੱਲੋਂ ਸ੍ਰੀ ਬਹਿਲ ਦੀ ਨਿਯੁਕਤੀ ਬਾਰੇ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਹ ਸਾਬਕਾ ਮੰਤਰੀ ਖੁਸ਼ਹਾਲ ਬਹਿਲ ਦੇ ਪੁੱਤਰ ਹਨ ਅਤੇ ਪੇਸ਼ੇ ਵਜੋਂ ਵਕੀਲ ਹਨ।