ਕੋਚੀ— ਵਿਸ਼ਵ ਚੈਂਪੀਅਨਸ਼ਿਪ ਦੀ ਚਾਂਦੀ ਤਮਗਾ ਜੇਤੂ ਪੀ.ਵੀ. ਸਿੰਧੂ ਅਤੇ ਕਾਂਸੀ ਤਮਗਾ ਜੇਤੂ ਸਾਇਨਾ ਨੇਹਵਾਲ ਅਤੇ ਚੋਟੀ ਦੇ ਪੁਰਸ਼ ਖਿਡਾਰੀ ਕਿਦਾਂਬੀ ਸ਼੍ਰੀਕਾਂਤ ਇਸ ਸਾਲ ਨਾਗਪੁਰ ‘ਚ 1 ਤੋਂ 7 ਨਵੰਬਰ ਤੱਕ ਹੋਣ ਵਾਲੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ‘ਚ ਖੇਡਦੇ ਨਜ਼ਰ ਆਉਣਗੇ। 

ਭਾਰਤੀ ਬੈਡਮਿੰਟਨ ਸੰਘ (ਬਾਈ) ਦੇ ਪ੍ਰਧਾਨ ਹਿਮਾਂਤਾ ਬਿਸਵਾ ਸਰਮਾ ਨੇ ਸੋਮਵਾਰ ਨੂੰ ਇਹ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨਾਲ ਗੱਲਾਬਤ ਕਰ ਲਈ ਗਈ ਹੈ ਅਤੇ ਇਹ ਖਿਡਾਰੀ ਰਾਸ਼ਟਰੀ ਚੈਂਪੀਅਨਸ਼ਿਪ ‘ਚ ਉਤਰਨਗੇ।  ਡਾ. ਸਰਮਾ ਨੇ ਕਿਹਾ ਕਿ ਖਿਡਾਰੀਆਂ ਨੂੰ ਚੈਂਪੀਅਨਸ਼ਿਪ ਦੇ ਦੌਰਾਨ ਕੌਮਾਂਤਰੀ ਖੇਡ ਪਰਿਸਥਿਤੀਆਂ ਮਿਲਣ ਦਾ ਪੂਰਾ ਭਰੋਸਾ ਦਿੱਤਾ ਗਿਆ ਹੈ ਕਿਉਂਕਿ ਖਿਡਾਰੀਆਂ ਦੀ ਇਹ ਸਭ ਤੋਂ ਵੱਡੀ ਚਿੰਤਾ ਹੁੰਦੀ ਹੈ।