ਚੰਡੀਗੜ੍ਹ,  ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਇਕ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਨੇਤਾ ਬਣ ਕੇ ਉਭਰੇ ਹਨ ਅਤੇ ਉਨ੍ਹਾਂ ਵੱਲੋਂ ਚਲਾਈ ਜਾ ਰਹੀ ਚੋਣ ਮੁਹਿੰਮ ਕਾਰਨ ਪਾਰਟੀ ਮੁੜ ਮਜ਼ਬੂਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।
ਇਸ ਖ਼ਬਰ ਏਜੰਸੀ ਨੂੰ ਦਿੱਤੀ ਇਕ ਇੰਟਰਵਿਊ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਰਾਹੁਲ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਨੇਤਾ ਬਣ ਕੇ ਉਭਰਿਆ ਹੈ। ਉਹ ਰਾਜਨੀਤਕ ਤੌਰ ’ਤੇ ਪ੍ਰੌਢ ਹੋਇਆ ਹੈ ਅਤੇ ਲੋਕਾਂ ਨਾਲ ਉਸ ਨੇ ਗੂੜ੍ਹਾ ਰਿਸ਼ਤਾ ਬਣਾਇਆ ਹੈ। ਇਸ ਤੋਂ ਇਲਾਵਾ ਇਕ ਚੰਗੇ ਨੇਤਾ ਵਿੱਚ ਹੋਰ ਕੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਨਜ਼ਰੀਂ ਪੈਂਦਾ ਹੈ, ਰਾਹੁਲ ਕਈ ਪ੍ਰੋਗਰਾਮਾਂ ਅਤੇ ਪ੍ਰਚਾਰ ਮੁਹਿੰਮ ਦੀ ਅਗਵਾਈ ਕਰ ਰਿਹਾ ਹੈ।