ਵਾਸ਼ਿੰਗਟਨ : ਅਮਰੀਕਾ ਨੇ ਅੱਜ ਰੂਸ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਅਮਰੀਕਾ ਭਾਰਤ ਵਿਚ ਆਮ ਚੋਣਾਂ ਵਿਚ ਦਖਲਅੰਦਾਜ਼ੀ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਬਿਲਕੁਲ ਨਹੀਂ। ਅਸੀਂ ਨਾ ਤਾਂ ਭਾਰਤ ਵਿੱਚ ਚੱਲ ਰਹੀਆਂ ਚੋਣਾਂ ਵਿੱਚ ਸ਼ਾਮਲ ਹਾਂ ਅਤੇ ਨਾ ਹੀ ਦੁਨੀਆਂ ਵਿੱਚ ਕਿਤੇ ਵੀ ਹੋ ਰਹੀਆਂ ਚੋਣਾਂ ਵਿੱਚ। ਭਾਰਤ ਦੇ ਲੋਕ ਫੈਸਲਾ ਕਰਨਗੇ।’ ਦਰਅਸਲ ਰੂਸੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮਾਰੀਆ ਜ਼ਖਾਰੋਵਾ ਨੇ ਮਾਸਕੋ ਵਿੱਚ ਕਿਹਾ ਸੀ ਕਿ ਅਮਰੀਕਾ ਭਾਰਤ ਦੇ ਅੰਦਰੂਨੀ ਮਾਮਲਿਆਂ ਤੇ ਚੋਣ ਅਮਲ ’ਚ ਦਖ਼ਲ ਦੇ ਰਿਹਾ ਹੈ।