ਟੋਰਾਂਟੋ— ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੌਬ ਰਾਏ ਨੂੰ ਮਿਆਂਮਾਰ ਲਈ ਵਿਸ਼ੇਸ਼ ਰਾਜਦੂਤ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ 2 ਮਹੀਨਿਆਂ ‘ਚ ਤਕਰੀਬਨ 6 ਲੱਖ ਰੋਹਿੰਗਿਆ ਮੁਸਲਮਾਨ ਬੇਘਰ ਹੋ ਚੁੱਕੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਪੂਰੀ ਦੁਨੀਆ ‘ਚ ਇਸ ਮੁੱਦੇ ਨੂੰ ਲੈ ਕੇ ਮਿਆਂਮਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ। ਕੈਨੇਡਾ ਅਤੇ ਸੰਯੁਕਤ ਰਾਸ਼ਟਰ (ਯੂ. ਐੱਨ.) ‘ਤੇ ਲੰਬੇ ਸਮੇਂ ਤੋਂ ਜਨਤਕ ਦਬਾਅ ਬਣਾਇਆ ਜਾ ਰਿਹਾ ਹੈ ਕਿ ਇਸ ਮੁੱਦੇ ਦਾ ਕੋਈ ਹੱਲ ਕੱਢਿਆ ਜਾਵੇ, ਨਹੀਂ ਤਾਂ ਸੰਕਟ ਹੋਰ ਵੀ ਡੂੰਘਾ ਹੋ ਸਕਦਾ ਹੈ। ਜਿਸ ਤੋਂ ਬਾਅਦ ਅਜਿਹਾ ਕਦਮ ਚੁੱਕਿਆ ਗਿਆ ਹੈ। ਰਾਏ ਰੋਹਿੰਗਿਆ ਮਾਮਲੇ ਵਿਚ ਟਰੂਡੋ ਨੂੰ ਸਲਾਹ ਦੇਣਗੇ ਅਤੇ ਇਸ ਮੁੱਦੇ ‘ਚ ਆਪਣੀ ਭੂਮਿਕਾ ਨਿਭਾਉਣਗੇ।
ਇੱਥੇ ਦੱਸ ਦੇਈਏ ਕਿ ਤਕਰੀਬਨ 6 ਲੱਖ ਤੋਂ ਵਧ ਰੋਹਿੰਗਿਆ ਮਿਆਂਮਾਰ ਦੇ ਰਖਾਇਨ ਸੂਬੇ ‘ਚ ਅੱਤਿਆਚਾਰਾਂ ਤੋਂ ਬਾਅਦ ਆਪਣੇ ਘਰਾਂ ਨੂੰ ਛੱਡ ਕੇ ਗੁਆਂਢੀ ਦੇਸ਼ ਬੰਗਲਾਦੇਸ਼ ਦੌੜ ਗਏ ਹਨ। ਟਰੂਡੋ ਨੇ ਕਿਹਾ ਕਿ ਮਿਆਂਮਾਰ ਵਿਚ ਰੋਹਿੰਗਿਆ ਨੇ ਲੰਬਾ ਸਮਾਂ ਬਿਤਾਇਆ। ਉਨ੍ਹਾਂ ‘ਤੇ ਜੋ ਅੱਤਿਆਚਾਰ ਹੋ ਰਹੇ ਹਨ, ਉਹ ਬੇਹੱਦ ਦੁੱਖ ਵਾਲੀ ਗੱਲ ਹੈ।