ਲੁਧਿਆਣਾ, 13 ਸਤੰਬਰ  – ਲੁਧਿਆਣਾ ਰੇਲਵੇ ਪੁਲਿਸ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਗੀ ਖ਼ਿਲਾਫ਼ ਸਾਲ 2014 ‘ਚ ਰੇਲ ਲਾਈਨ ‘ਤੇ ਧਰਨਾ ਦੇਣ ਅਤੇ ਟਰੇਨ ਰੋਕਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਖ਼ਬਰ ਲਿਖੇ ਜਾਣ ਤੱਕ ਰੇਲਵੇ ਪੁਲਿਸ ਗੋਗੀ ਦੇ ਘਰ ਹੀ ਮੌਜੂਦ ਸੀ ਤੇ ਕਾਨੂੰਨੀ ਕਾਰਵਾਈ ਕਰ ਰਹੀ ਸੀ।