• ਸੁਲਤਾਨਪੁਰ ਲੋਧੀ ਦੀਆਂ ਸੜਕਾਂ ਨੂੰ ਅਪਗ੍ਰੇਡ ਕਰਨ ਦਾ ਕੰਮ 10 ਮਹੀਨੇ ਦੇ ਰਿਕਾਰਡ ਸਮੇਂ ਵਿੱਚ ਕੀਤਾ ਜਾਵੇਗਾ ਮੁਕੰਮਲ
ਚੰਡੀਗੜ•/ ਕਪੂਰਥਲਾ, 23 ਨਵੰਬਰ :
ਕਰਤਾਰਪੁਰ ਲਾਂਘੇ ਦੀ ਉਸਾਰੀ ਦੇ ਮੱਦੇਨਜ਼ਰ ਕੇਂਦਰ ਅਤੇ ਪਾਕਿਸਤਾਨ ਸਰਕਾਰ ਦੇ ਸਦਭਾਵਨਾ ਭਰੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਰਤ ਵਾਲੇ ਪਾਸੇ ਪੈਂਦੇ ਕਰੀਬ 2 ਕਿੱਲੋਂ ਮੀਟਰ ਦੇ ਲਾਂਘੇ ਨੂੰ ਉਸਾਰਣ ਲਈ ਵਿਭਾਗ ਵੱਲੋਂ ਪੂਰੀ ਸੁਹਿਰਦਤਾ ਤੇ ਤਨਦੇਹੀ ਨਾਲ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਉਨ•ਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਤਿਹਾਸਕ ਤੇ ਪਵਿੱਤਰ ਸਥਾਨ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਨੂੰ ਅਪਗ੍ਰੇਡ ਕਰਨ ਦਾ ਕੰਮ 10 ਮਹੀਨੇ ਦੇ ਰਿਕਾਰਡ ਸਮੇਂ ਵਿੱਚ ਨੇਪਰੇ ਚੜ•ਾ ਦਿੱਤਾ ਜਾਵੇਗਾ। ਸ੍ਰੀ ਸਿੰਗਲਾ ਨੇ ਕਿਹਾ ਕਿ ਵਿਭਾਗ ਦੀ ਟੀਮਾਂ ਵੱਲੋਂ ਕੀਤੇ ਸਰਵੇਖਣ ਅਤੇ ਸਥਾਨਕ ਵਿਧਾਇਕਾਂ ਤੇ ਲੋਕਾਂ ਤੋਂ ਪ੍ਰਾਪਤ ਸੂਚਨਾਵਾਂ ਮੁਤਾਬਕ ਹੁਣ ਤੱਕ ਕਰੀਬ 19 ਸੜਕਾਂ ਦੀ ਮਜ਼ਬੂਤੀਕਰਨ ਅਤੇ ਚੌੜਾਈ ਵਧਾਉਣ ਸਬੰਧੀ ਸ਼ਨਾਖ਼ਤ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਇਸ ਅਪਗ੍ਰੇਡੇਸ਼ਨ ਵਿੱਚ ਪਹਿਲੇ ਪੜਾਅ ਦੌਰਾਨ 90 ਕਰੋੜ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਮੰਗਣ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ ਅਤੇ ਇੱਕ-ਦੋ ਦਿਨਾਂ ਵਿੱਚ ਸਬੰਧਤ ਲੋਕਾਂ ਨੂੰ ਕੰਮ ਸੌਂਪ ਦਿੱਤੇ ਜਾਣਗੇ। ਸ੍ਰੀ ਸਿੰਗਲਾ ਨੇ ਕਿਹਾ ਕਿ ਆਉਣ ਵਾਲੇ 15 ਦਿਨਾਂ ਵਿੱਚ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਉਹ ਖ਼ੁਦ ਨਿੱਜੀ ਤੌਰ ‘ਤੇ ਸਾਰੇ ਕੰਮ ਦਾ ਜਾਇਜ਼ਾ ਲੈਣਗੇ। ਉਨ•ਾਂ ਇਹ ਵੀ ਕਿਹਾ ਕਿ ਇਸ ਪੂਰੇ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਵਿਭਾਗ ਦੇ ਕਾਬਲ ਤੇ ਮਿਹਨਤੀ ਅਫਸਰਾਂ ਨੂੰ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਦਾ ਇਹ ਕਾਰਜ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।