ਅੰਮ੍ਰਿਤਸਰ, 2 ਅਕਤੂਬਰ  – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਥੇ. ਸੁੱਚਾ ਸਿੰਘ ਲੰਗਾਹ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਗੈਰ-ਇਖਲਾਕੀ ਵੀਡੀਓ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ‘ਤੇ ਵਿਚਾਰ ਕਰਨ ਲਈ 5 ਅਕਤੂਬਰ ਨੂੰ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਹੈ। ਗਿਆਨੀ ਗੁਰਬਚਨ ਸਿੰਘ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਨੇ ਜਿੱਥੇ ਸਮਾਜਿਕ ਤੇ ਪੰਥਕ ਹਲ਼ਕਿਆ ‘ਚ ਬਦਨਾਮੀ ਕਰਵਾ ਲਈ ਹੈ, ਉੱਥੇ ਹੀ ਸਿੱਖ ਰਹਿਤ ਮਰਿਆਦਾ ਦੇ ਅਸੂਲਾਂ ਦਾ ਵੀ ਘਾਣ ਕੀਤਾ ਹੈ।