ਨਵੀਂ ਦਿੱਲੀ, 20 ਅਪਰੈਲ
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਵਕੀਲ ਹੜਤਾਲ ‘ਤੇ ਨਹੀਂ ਜਾ ਸਕਦੇ ਜਾਂ ਕੰਮ ਬੰਦ ਨਹੀਂ ਕਰ ਸਕਦੇ। ਸਰਵਉੱਚ ਅਦਾਲਤ ਨੇ ਸਾਰੀਆਂ ਹਾਈ ਕੋਰਟਾਂ ਚੀਫ਼ ਜਸਟਿਸ ਦੀ ਅਗਵਾਈ ’ਚ ਸ਼ਿਕਾਇਤ ਨਿਵਾਰਨ ਕਮੇਟੀ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਸੁਪਰੀਮ ਕੋਰਟ ਨੇ ਵਕੀਲਾਂ ਦੀਆਂ ਮੂਲ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਅਦਾਲਤਾਂ ਦੇ ਪੱਧਰ ‘ਤੇ ਵੱਖਰੇ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।














