• ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਇਸ ਸਾਲ 50 ਹਜ਼ਾਰ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ
• ਪੰਜਾਬ ਹੁਨਰ ਵਿਕਾਸ ਮਿਸ਼ਨ 6 ਜੇਲ•ਾਂ ਦੇ 1000 ਕੈਦੀਆਂ ਨੂੰ ਹੁਨਰਮੰਦ ਬਣਾਏਗਾ
ਚੰਡੀਗੜ•, 23 ਜਨਵਰੀ :
ਪੰਜਾਬ ਸਰਕਾਰ ਵੱਲੋਂ ਇਸ ਸਾਲ ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਦੇ ਤਹਿਤ 50 ਹਜ਼ਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱÎਸਿਆ ਕਿ ਇਹ ਸਿਖਲਾਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਦਿੱਤੀ ਜਾਵੇਗੀ। 
ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਦੇਸ਼ਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬ੍ਰਿਟਿਸ਼ ਕਾਉਂਸਲ ਦੀ ਸਹਾਇਤਾ ਨਾਲ ਚਾਰ ਲੈਬਾਟਰੀਆਂ ਸੂਬੇ ਵਿੱਚ ਖੋਲ•ੀਆਂ ਜਾਣਗੀਆਂ। ਇਹ ਲੈਬਾਟਰੀਆਂ ਪਟਿਆਲਾ, ਲੁਧਿਆਣਾ, ਬਠਿੰਡਾ ਅਤੇ ਜਲੰਧਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ। ਉਨ•ਾਂ ਅੱਗੇ ਦੱਸਿਆ ਕਿ ਇਹ ਲੈਬਾਟਰੀਆਂ ਨੌਜਵਾਨਾਂ ਦੇ ਵਿਚਾਰਾਂ ਦਾ ਆਦਾਨ ਪ੍ਰਦਾਨ ਕਰਨ ਦੇ ਹੁਨਰ, ਖਾਸ ਕਰਕੇ ਅੰਗਰੇਜ਼ੀ ਬੋਲੀ ਬਾਰੇ ਹੁਨਰ ਪ੍ਰਦਾਨ ਕਰਨਗੀਆਂ। ਹਰ ਸਾਲ ਹਰ ਲੈਬਾਟਰੀ ਵੱਲੋਂ ਪੰਜਾਬ ਦੇ 100 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨ•ਾਂ ਸਪੱਸ਼ਟ ਕੀਤਾ ਕਿ ਵਿਦੇਸ਼ਾਂ ਵਿੱਚ ਨੌਕਰੀਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹੀ ਇੰਨ•ਾਂ ਲੈਬਾਟਰੀਆਂ ਵਿੱਚ ਨੌਜਵਾਨਾਂ ਨੂੰ ਸਿੱÎਖਿਅਤ ਕੀਤਾ ਜਾਵੇਗਾ। 
ਰੁਜ਼ਗਾਰ ਉੱਤਪਤੀ ਦੇ ਪ੍ਰਮੁੱਖ ਸਕੱਤਰ ਅਤੇ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਸ੍ਰੀ ਡੀ.ਕੇ. ਤਿਵਾੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਥ ਮਿਸ਼ਨ ਵੱਲੋਂ 22000 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਪਰ ਇਸ ਸਾਲ 50,000 ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। 
ਉਨ•ਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਮਿਸ਼ਨ ਅਧੀਨ ਬਿਊਟੀ ਐਂਡ ਵੈੱਲਨੈਸ, ਅਪੈਰਲ, ਆਈ.ਟੀ/ਆਈ.ਟੀ.ਈ .ਐਸ, ਸਿਹਤ ਸੇਵਾਵਾ, ਟੈਲੀਕਾਮ, ਰਿਟੇਲ, ਇਲੈਕਟ੍ਰਾਨਿਕਸ, ਲਾਜੈਸਟਿਕਸ, ਕੈਪੀਟਲ ਗੁੱਡਜ਼ ਅਤੇ ਬੈਂਕਿੰਗ ਅਤੇ ਵਿੱਤੀ ਸੇਵਾਵਾਂ ਦੇ ਖੇਤਰ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ•ਾਂ ਨਾਲ ਹੀ ਦੱਸਿਆ ਕਿ ਹੁਨਰ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਵਿੱਓ 60 ਫੀਸਦੀ ਮਹਿਲਾਵਾਂ ਹਨ। ਉਨ•ਾਂ ਦੱÎਸਿਆ ਕਿ ਮਿਸ਼ਨ ਵੱਲੋਂ 9 ਹੋਰ ਅਜਿਹੀਆਂ ਏਜੰਸੀਆਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਨੌਜਵਾਨਾਂ ਨੂੰ ਹੁਨਰਮੰਦ ਬਣਾਕੇ ਸਵੈ ਨਿਰਭਰ ਅਤੇ ਨੌਕਰੀਆਂ ਮੁਹੱਈਆ ਕਰਵਾਉਣ ਲਈ ਸਹਾਈ ਹੋਣਗੀਆਂ। 
ਸ੍ਰੀ ਚੰਨੀ ਨੇ ਪੰਜਾਬ ਸਰਕਾਰ ਦੇ ਹੁਨਰ ਵਿਕਾਸ ਮਿਸ਼ਨ ਰਾਹੀਂ ਕੀਤੀ ਜਾਣ ਵਾਲੀ ਇੱਕ ਹੋਰ ਵਿਸ਼ੇਸ਼ ਪਹਿਲਕਦਮੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੂਬੇ ਦੀਆਂ 6 ਜੇਲ•ਾਂ ਵਿੱਚ 1000 ਬੰਦੀਆਂ/ਕੈਦੀਆਂ ਨੂੰ ਹੁਨਰਮੰਦ ਬਣਾਉਣ ਦੀ ਯੋਜਨਾ ਜਲਦ ਸ਼ੁਰੂ ਕੀਤੀ ਜਾਵੇਗੀ।