ਮਾਨਸਾ, 23 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਠਿੰਡਾ ਦੇ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਵੱਲੋਂ ਗਿ੍ਫ਼ਤਾਰ ਕਰਨ ਤੋਂ ਬਾਅਦ ਟਵੀਟ ਕਰਦਿਆਂ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਹੈ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲਿਆਂ ਵਿਚ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ।