ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਐੱਚ. ਐੱਸ. ਫੂਲਕਾ ਨੇ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਸੈਸ਼ਨ ‘ਚ ਆਪਣੀ ਪਹਿਲੀ ਕਤਾਰ ਵਾਲੀ ਸੀਟ ਲੈਣ ਦੀ ਪੇਸ਼ਕਸ਼ ਕੀਤੀ ਹੈ। ਫੂਲਕਾ ਵਲੋਂ ਬਕਾਇਦਾ ਇਸ ਸੰਬੰਧੀ ਸਪੀਕਰ ਨੂੰ ਚਿੱਠੀ ਵੀ ਲਿਖੀ ਗਈ ਹੈ। ਫੂਲਕਾ ਨੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੀ ਪਹਿਲੀ ਕਤਾਰ ਵਾਲੀ ਸੀਟ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਅਲਾਟ ਕਰ ਦਿੱਤੀ ਜਾਵੇ। 

 

ਦੱਸਣਯੋਗ ਹੈ ਕਿ ਇਸ ਤੋਂ ਪਹਿਲੀ ਵਿਰੋਧੀ ਧਿਰ ਦੇ ਨਵੇਂ ਬਣੇ ਨੇਤਾ ਹਰਪਾਲ ਚੀਮਾ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਿਛਲੀਆਂ ਸੀਟਾਂ ਅਲਾਟ ਕੀਤੀਆਂ ਸਨ, ਜਿਸ ਦਾ ਸੁਖਪਾਲ ਖਹਿਰਾ ਵਲੋਂ ਵਿਰੋਧ ਕੀਤਾ ਗਿਆ ਸੀ।