ਚੰਡੀਗੜ੍ਹ : ਸੋਮਵਾਰ ਨੂੰ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹੋਈ। ਪੰਜਾਬ ਕੈਬਨਿਟ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਹੁਣ ਪੰਜਾਬ ਵਿਚ ਗੰਨਾ ਦਾ ਭਾਅ 310 ਰੁਪਏ ਪ੍ਰਤੀ ਕੁਇੰਟਲ ਹੋਵੇਗਾ। ਦੱਸਣਯੋਗ ਹੈ ਕਿ ਕਿਸਾਨਾਂ ਨੇ ਵਿਧਾਨ ਸਭਾ ਦੇ ਇਜਲਾਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਜਿਸ ਦੇ ਚੱਲਦੇ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ।
ਵਿਧਾਨ ਸਭਾ ਵਿਚ ‘ਪਕੋਕਾ’ ’ਤੇ ਹੰਗਾਮੇ ਦੇ ਆਸਾਰ ਨੂੰ ਦੇਖਦੇ ਹੋਏ ਕੈਬਨਿਟ ਨੇ ਵਿਧਾਨ ਸਭਾ ਵਿਚ ਪਕੋਕਾ ਕਾਨੂੰਨ ਨਾ ਲੈ ਕੇ ਜਾਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਜਾਣ ਵਾਲੇ 5 ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।