ਜਲੰਧਰ: ਜਲੰਧਰ ਦੇ ਕਈ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੁਢਲੀ ਜਾਣਕਾਰੀ ਅਨੁਸਾਰ ਕੇਐਮਵੀ, ਸੇਂਟ ਜੋਸਫ਼ ਅਤੇ ਆਈਵੀ ਵਰਲਡ ਸਕੂਲ ਨੂੰ ਬੰਬ ਦੀਆਂ ਧਮਕੀਆਂ ਮਿਲੀਆਂ ਹਨ। ਇਸ ਘਟਨਾ ਨਾਲ ਸਕੂਲ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ।
ਧਮਕੀ ਮਿਲਣ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ। ਇਹ ਧਮਕੀ ਭਰੀ ਮੇਲ ਸਕੂਲ ਦੇ ਪ੍ਰਿੰਸੀਪਲ ਨੂੰ ਆਈ। ਬੰਬ ਦੀ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਫੋਨ ਕਰਕੇ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਪਰ ਪੁਲਿਸ ਵੱਲੋਂ ਕੀਤੀ ਜਾਂਚ ਤੋਂ ਬਾਅਦ ਸਕੂਲਾਂ ‘ਚੋ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ।
ਜਲੰਧਰ ਸਕੂਲਾਂ ਨੂੰ ਮਿਲੀ ਬੰਬ ਧਮਕੀ ਦੇ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਪਹੁੰਚੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰਿੰਸੀਪਲ ਨੂੰ ਸਕੂਲ ਨੂੰ ਉਡਾਉਣ ਦੀ ਧਮਕੀ ਵਾਲਾ ਇੱਕ ਈਮੇਲ ਮਿਲਿਆ ਸੀ। ਸਾਵਧਾਨੀ ਵਜੋਂ, ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇੱਕ ਸਾਬੋਟੇਜ ਵਿਰੋਧੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਪੂਰੇ ਸਕੂਲ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਪੁਲਿਸ ਅਤੇ ਸਾਈਬਰ ਮਾਹਿਰਾਂ ਦੀ ਟੀਮ ਮੌਕੇ ‘ਤੇ ਮੌਜੂਦ ਹੈ।
ਕੇਐਮਵੀ, ਸੇਂਟ ਜੋਸਫ਼ ਅਤੇ ਆਈਵੀਵਾਈ ਵਰਲਡ ਸਕੂਲ ਨੂੰ ਅੱਜ ਸਵੇਰੇ ਧਮਕੀਆਂ ਮਿਲੀਆਂ ਹਨ। ਕੇਐਮਵੀ ਸਕੂਲ ਦੇ ਪ੍ਰਿੰਸੀਪਲ ਨੂੰ ਈਮੇਲ ਰਾਹੀਂ ਧਮਕੀ ਦਿੱਤੀ ਗਈ ਸੀ। ਪ੍ਰਿੰਸੀਪਲ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਹੈ।ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।
