ਅੰਮ੍ਰਿਤਸਰ, 18 ਸਤੰਬਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਏਅਰ ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਾਣ ਵਿਚ ਵਾਧਾ ਕਰਨ ਵਾਲੇ ਕੌਮ ਦੇ ਇਸ ਮਹਾਨ ਸਪੂਤ ਦੀ ਦੇਣ ਨੂੰ ਵਰਤਮਾਨ ਅਤੇ ਭਵਿੱਖ ਦੀਆਂ ਪੀੜੀਆਂ ਤਕ ਲਿਜਾਣ ਲਈ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈ ਜਾਵੇਗੀ।