ਬਾਰਸੀਲੋਨਾ, 30 ਨਵੰਬਰ
ਬਾਰਸੀਲੋਨਾ ਵਿੱਚ ਅੱਜ ਇਮਾਰਤ ਦੇ ਇੱਕ ਹਿੱਸੇ ਵਿੱਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਸਾਲ ਅਤੇ ਤਿੰਨ ਸਾਲ ਦੇ ਦੋ ਬੱਚੇ ਵੀ ਸ਼ਾਮਲ ਸਨ। ਬਾਰਸੀਲੋਨਾ ਸਿਟੀ ਹਾਲ ਦੀ ਤਰਜਮਾਨ ਨੇ ਦੱਸਿਆ ਕਿ ਚਾਰ ਵਿਅਕਤੀਆਂ ਨੂੰ ਬਚਾਅ ਲਿਆ ਗਿਆ ਹੈ ਅਤੇ ਉਹ ਜ਼ੇਰੇ ਇਲਾਜ ਹਨ। ਅੱਗ ਬੁਝਾਊ ਦਸਤਿਆਂ ਨੇ ਅੱਗ ’ਤੇ ਕਾਬੂ ਪਾ ਲਿਆ ਹੈ।