ਨਵੀਂ ਦਿੱਲੀ, 11 ਮਾਰਚ
ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਬੇਨਤੀ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਉਪਲਬੱਧ ਸੋਮਵਾਰ (13 ਮਾਰਚ) ਨੂੰ ਸੁਣਵਾਈ ਲਈ ਸੂਚੀਬੱਧ ਮਾਮਲਿਆਂ ਦੀ ਸੂਚੀ ਮੁਤਾਬਕ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮ੍ਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਬੈਂਚ ਅੱਗੇ ਰੱਖਿਆ ਜਾਵੇਗਾ।














