ਨਵੀਂ ਦਿੱਲੀ, 8 ਜੂਨ
ਫਿਲਮ ਲੇਖਕ ਸਲੀਮ ਖ਼ਾਨ ਅਤੇ ਉਨ੍ਹਾਂ ਦੇ ਪੁੱਤਰ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਦੇ ਮਾਮਲੇ ਵਿੱਚ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਦੀ ਟੀਮ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛ ਪੜਤਾਲ ਲਈ ਕੌਮੀ ਰਾਜਧਾਨੀ ਪਹੁੰਚੀ। ਮੁੰਬਈ ਪੁਲੀਸ ਨੇ ਸਲੀਮ ਖਾਨ ਅਤੇ ਸਲਮਾਨ ਖਾਨ ਦੇ ਬਿਆਨ ਦਰਜ ਕਰ ਲਏ ਹਨ ਅਤੇ ਬਾਂਦਰਾ ’ਚ ਅਭਿਨੇਤਾ ਦੀ ਰਿਹਾਇਸ਼ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਨੇ ਸਲਮਾਨ ਦੇ ਦੋ ਅੰਗ ਰੱਖਿਅਕਾਂ ਦੇ ਬਿਆਨ ਵੀ ਦਰਜ ਕੀਤੇ ਹਨ।