ਗੁਰਦਾਸਪੁਰ— ਗੁਰਦਾਸਪੁਰ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸਵਰਣ ਸਿੰਘ ਸਲਾਰੀਆ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਜੰਗ ਦੇ ਮੈਦਾਨ ‘ਚ ਉਤਾਰਿਆ ਗਿਆ ਹੈ। ਤੁਹਾਨੂੰ ਦੱਸ ਦਈਏ ਇਸ ਤੋਂ ਪਹਿਲਾਂ ਜਿੱਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੁਨੀਲ ਜਾਖੜ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਤੌਰ ‘ਤੇ ਐਲਾਨਿਆ ਹੈ, ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਮੇਜਰ ਸੁਰੇਸ਼ ਖਜੂਰੀਆ ਨੂੰ ਜੰਗ ਦੇ ਮੈਦਾਨ ‘ਚ ਉਤਾਰਿਆ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਵਰਣ ਸਲਾਰੀਆ ਗੁਰਦਾਸਪੁਰ ਜ਼ਿਮਨੀ ਚੋਣ ਦੀ ਜਿੱਤ ਹਾਸਲ ਕਰਦੇ ਹਨ ਜਾਂ ਨਹੀਂ।