ਜਲੰਧਰ,ਪੰਜਾਬ ਭਾਜਪਾ ਦੇ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕੈਪਟਨ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸੱਤ ਮਹੀਨੇ ਪਹਿਲਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 115 ਕਰੋੜ ਰੁਪਏ ਭੇਜੇ ਸਨ ਪਰ ਇਹ ਪੈਸੇ ਅਜੇ ਤੱਕ ਬੱਚਿਆਂ ਦੇ ਖਾਤਿਆਂ ਵਿੱਚ ਨਹੀਂ ਗਏ।
ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੈਸੇ ਖਰਚੇ ਜਾਣ ਤੋਂ ਬਾਅਦ ਹੀ ਕੇਂਦਰ ਸਰਕਾਰ ਹੋਰ ਪੈਸੇ ਭੇਜੇਗੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪੈਸੇ ਨਾ ਮਿਲਣ ਕਾਰਨ ਦਲਿਤ ਵਿਦਿਆਰਥੀ ਇਸ ਸਕੀਮ ਨੂੰ ਛੱਡ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਅਮਰੁਧ ਯੋਜਨਾ ਤਹਿਤ ਭੇਜੇ ਪੈਸਿਆਂ ਨੂੰ ਵੀ ਨਹੀਂ ਖਰਚਿਆ। ਇਹ ਸਕੀਮ ਇੱਕ ਤਰ੍ਹਾਂ ਨਾਲ ਬੰਦ ਹੀ ਪਈ ਹੈ।