ਚੰਡੀਗੜ੍ਹ, 25 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਮੰਗਲਵਾਰ ਨੂੰ ਉਸ ਸਮੇਂ ਹੋਰ ਜ਼ਿਆਦਾ ਬਲ ਮਿਲਿਆ ਜਦ ਮਲੋਟ ਦੇ ਸਾਬਕਾ ਤਹਿਸੀਲਦਾਰ ਜਗਮੇਲ ਸਿੰਘ ਸ਼ੇਰਗਿੱਲ ਅਤੇ ਉਨ੍ਹਾਂ ਦੇ ਐਡਵੋਕੇਟ ਪੁੱਤਰ ਲਵਦੇਵ ਸਿੰਘ ਸ਼ੇਰਗਿੱਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਮੁਤਾਬਿਕ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜਗਮੇਲ ਸਿੰਘ ਸ਼ੇਰਗਿੱਲ ਅਤੇ ਲਵਦੇਵ ਸਿੰਘ ਸ਼ੇਰਗਿੱਲ ਨੂੰ ਰਸਮੀ ਤੌਰ ‘ਤੇ ‘ਆਪ’ ‘ਚ ਸ਼ਾਮਲ ਕੀਤਾ। ਇਸ ਮੌਕੇ ਸੰਗਠਨ ਇੰਚਾਰਜ ਗੈਰੀ ਬੜਿੰਗ, ਸਟੇਟ ਕਮੇਟੀ ਮੈਂਬਰ ਮਨਜੀਤ ਸਿੰਘ, ਦਿਲਬਾਗ ਸਿੰਘ ਲੱਖੋਵਾਲੀ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਮੌਜੂਦ ਸਨ।