ਚੰਡੀਗੜ, 7 ਮਾਰਚ: ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸਨ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਟਕਸਾਲੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ । ਮੈਂਬਰ ਰਾਜ ਸਭਾ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਸੀਨੀਅਰ ਆਗੂ ਸੁਖਦੇਵ ਸਿੰਘ ਕਿਸ਼ਨ ਬੀਬੀ ਗੁਲਸ਼ਨ ਸਮੇਤ ਹੋਰਨਾਂ ਅਕਾਲੀ ਆਗੂ ਪਾਰਟੀ ਵਿੱਚ ਸ਼ਾਮਿਲ ਕੀਤਾ । ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀ ਸਾਬਕਾ ਚੇਅਰਮੈਨ ਰਾਜਵਿੰਦਰ ਕੌਰ ,ਮਹਿਲਾ ਵਿੰਗ ਦੀ ਮੌਜੂਦਾ ਪ੍ਰਧਾਨ ਗੁਰਵਿੰਦਰ ਕੌਰ, ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਭੋਲਾ ਸਿੰਘ ਗਿਲਪੱਤੀ ਸੀਨੀਅਰ ਅਕਾਲੀ, ਆਗੂ ਸਰਬਜੀਤ ਸਿੰਘ ਡੂੰਮਵਾਲੀ ਸ਼ਾਮਿਲ ਹਨ । ਇਸ ਮੌਕੇ ਸੁਖਦੇਵ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਂਤਾਂ ਤੋਂ ਥਿੜਕ ਚੁੱਕਾ ਹੈ ਪਾਰਟੀ ਅੰਦਰ ਡਿਕਟੇਟਰ ਤਰੀਕੇ ਨਾਲ ਫੈਸਲੇ ਲਏ ਜਾ ਰਹੇ ਹਨ ਜਿਸ ਵਿੱਚ ਕਿਸੇ ਵੀ ਅਕਾਲੀ ਆਗੂ ਨੂੰ ਪੁੱਛਿਆ ਨਹੀਂ ਜਾ ਰਿਹਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਬਾਦਲ ਪਰਿਵਾਰ ਤੋਂ ਗੁਰੂ ਘਰਾਂ ਨੂੰ ਆਜ਼ਾਦ ਕਰਵਾਉਣ ਅਤੇ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਬਹਾਲ ਰੱਖਣ ਲਈ ਲੜਾਈ ਲੜ ਰਿਹਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਸਾਬਕਾ ਵਜ਼ੀਰ ਵਿਧਾਇਕ ਅਤੇ ਹੋਰ ਅਹੁਦੇਦਾਰ ਟਕਸਾਲੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਗੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਛੱਡ ਕੇ ਹੋਰ ਕਿਸੇ ਵੀ ਪਾਰਟੀ ਨਾਲ ਸਰਕਾਰੀ ਚੋਣ ਸਮਝੌਤਾ ਕਰ ਸਕਦਾ ਹੈ । ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਡਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਖਮੰਦਰ ਸਿੰਘ ਭਾਗੀਵਾਂਦਰ ਨੂੰ ਅਕਾਲੀ ਦਲ ਟਕਸਾਲੀ ਤੇ ਸ਼ਾਮਿਲ ਕੀਤਾ ਇਸ ਮੌਕੇ ਦੀ ਨਿਸ਼ਾਨੀ ਕਿਹਾ ਸ਼੍ਰੋਮਣੀ ਕਮੇਟੀ ਨੇ ਅੱਜ ਤਖਤ ਸਾਹਿਬ ਤੇ ਉਨ੍ਹਾਂ ਨੂੰ ਸਿਰੋਪਾ ਵੀ ਭੇਟ ਨਾ ਕਰਕੇ ਬਹੁਤ ਛੋਟੀ ਗੱਲ ਕੀਤੀ ਹੈ ਉਨ੍ਹਾਂ ਕਿਹਾ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਸ਼੍ਰੋਮਣੀ ਕਮੇਟੀ ਜਾਂ ਬਾਦਲਾਂ ਦਾ ਨਹੀਂ ਸਗੋਂ ਇਹ ਸਿੱਖ ਪੰਥ ਦਾ ਸਾਂਝਾ ਤਖ਼ਤ ਹੈ ।ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਵੀ ਹਾਜ਼ਰ ਸਨ