ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦਾ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ। ਹਾਸਿਲ ਜਾਣਕਾਰੀ ਅਨੁਸਾਰ ਸੱਜਣ ਕੁਮਾਰ ਨੂੰ ਮ੍ਰਿਤਕ ਹਾਲਤ ਵਿੱਚ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਿਤ ਦੋ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ। ਸੱਜਣ ਕੁਮਾਰ ਦੀ ਮੌਤ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਸੱਜਣ ਕੁਮਾਰ ਦਾ ਨਾਮ ਦਿੱਲੀ ਵਿੱਚ ਸਿੱਖਾਂ ਦੇ ਖਿਲਾਫ਼ ਦੰਗੇ ਭੜਕਾਉਣ ਵਿੱਚ ਆਉਂਦਾ ਹੈ, ਖਾਸ ਕਰਕੇ ਸੁਲਤਾਨਪੁਰੀ, ਕੈਂਟ ਅਤੇ ਪਾਲਮ ਕਲੋਨੀ ਵਰਗੇ ਇਲਾਕਿਆਂ ਵਿੱਚ। ਦੰਗਾ ਪੀੜਤਾਂ ਦੇ ਅਨੁਸਾਰ, 1 ਨਵੰਬਰ, 1984 ਨੂੰ, ਦਿੱਲੀ ਵਿੱਚ ਇੱਕ ਭੀੜ ਨੂੰ ਸੰਬੋਧਨ ਕਰਦੇ ਹੋਏ, ਸੱਜਣ ਕੁਮਾਰ ਨੂੰ ਇਹ ਕਹਿੰਦੇ ਸੁਣਿਆ ਗਿਆ, “ਸਾਡੀ ਮਾਂ ਮਾਰ ਦਿੱਤੀ, ਸਰਦਾਰਾਂ ਨੂੰ ਮਾਰ ਦਿਓ।”
ਸੱਜਣ ਸਿੰਘ ਖਿਲਾਫ ਦਰਜ ਮਾਮਲਿਆਂ ਵਿੱਚ ਕਈ ਗਵਾਹਾਂ ਨੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਸੱਜਣ ਸਿੰਘ ਨੇ ਨਿੱਜੀ ਤੌਰ ‘ਤੇ ਸਿੱਖ ਘਰਾਂ ਦੀ ਪਛਾਣ ਕਰਵਾ ਕੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ। ਇਹ ਵੀ ਦੋਸ਼ ਲੱਗੇ ਸਨ ਕਿ ਸੱਜਣ ਸਿੰਘ ਦੇ ਸਮਰਥਕਾਂ ਨੇ ਵੋਟਰ ਸੂਚੀਆਂ ਰਾਹੀਂ ਦਿੱਲੀ ਵਿੱਚ ਸਿੱਖਾਂ ਦੇ ਘਰਾਂ ਅਤੇ ਕਾਰੋਬਾਰਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਦੀ ਭੰਨ-ਤੋੜ ਕੀਤੀ ਜਾਂ ਅੱਗ ਲਗਾ ਦਿੱਤੀ। ਬਹੁਤ ਸਾਰੇ ਸਿੱਖਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢ ਕੇ ਮਾਰ ਦਿੱਤਾ ਗਿਆ।
1984 ਵਿੱਚ ਹੋਏ ਦੰਗਿਆਂ ਦਾ ਮਾਮਲਾ ਕਾਫੀ ਲੰਬਾ ਚੱਲਿਆ ਸੀ ਅਤੇ ਸੱਜਣ ਕੁਮਾਰ ਨੂੰ ਸਾਲ 2013 ਵਿੱਚ ਲੋਅਰ ਕੋਰਟ ਨੇ ਪਾਲਮ ਕਲੋਨੀ ਦੇ ਰਾਜ ਨਗਰ ਪਾਰਟ 1 ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ। ਹਾਲਾਂਕਿ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਨੇ ਲੋਅਰ ਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਸੀ ਅਤੇ ਉਨ੍ਹਾਂ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਈਕੋਰਟ ਨੇ ਸੱਜਣ ਕੁਮਾਰ ਨੂੰ ਅਪਰਾਧਿਕ ਸਾਜ਼ਿਸ਼ ਅਤੇ ਹੱਤਿਆਵਾਂ ਦਾ ਦੋਸ਼ੀ ਪਾਇਆ ਸੀ। ਇਸ ਦੇ ਤਿੰਨ ਸਾਲ ਬਾਅਦ 2025 ਵਿੱਚ ਕੁਮਾਰ ਰਾਊਜ਼ ਐਵੇਨਿਊ ਕੋਰਟ ਨੇ ਦੋਸ਼ੀ ਮੰਨਦੇ ਹੋਏ ਸਜ਼ਾ ਸੁਣਾਈ।














