ਚੰਡੀਗੜ•, 21 ਜੁਲਾਈ
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਸਦਕਾ ਅੱਜ 2282 ਈ ਟੀ ਟੀ ਅਧਿਆਪਕਾਂ ਨੂੰ ਮਾਸਟਰ ਕਾਡਰ ਵਿੱਚ ਤਰੱਕੀਆਂ ਦੇ ਦਿੱਤੀਆਂ ਗਈਆਂ ਜਿਸ ਨਾਲ ਪਿਛਲੇ ਲੰਮੇ ਸਮੇਂ ਤੋਂ ਵੱਡੇ ਪੱਧਰ ‘ਤੇ ਈਟੀਟੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਦੇ ਲਟਕਦੇ ਕੇਸਾਂ ਦਾ ਨਿਬੇੜਾ ਹੋ ਗਿਆ ਹੈ। ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਕੂਲਾਂ ਨੂੰ ਅਧਿਆਪਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਈਟੀਟੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ, ਜਿਸ ਵਿੱਚ 895 ਸਾਇੰਸ , 478 ਗਣਿਤ, 625 ਅੰਗਰੇਜ਼ੀ, 274 ਸਮਾਜਿਕ ਸਿੱਖਿਆ ਅਤੇ 10 ਹਿੰਦੀ ਵਿਸ਼ਿਆਂ ਦੀਆਂ ਅਸਾਮੀਆਂ ਤਰੱਕੀ ਰਾਹੀਂ ਭਰੀਆਂ ਗਈਆਂ ਹਨ। ਬਾਕੀ ਵਿਸ਼ਿਆਂ ਵਿੱਚ ਤਰੱਕੀ ਕੋਟੇ ਦੀਆਂ ਅਸਾਮੀਆਂ ਖਾਲੀ ਨਾ ਹੋਣ ਕਰਕੇ ਹਾਲ ਦੀ ਘੜੀ ਤਰੱਕੀਆਂ ਨਹੀਂ ਕੀਤੀਆਂ ਗਈਆਂ ਹਨ।
ਸ੍ਰੀ ਸੋਨੀ ਦੀ ਪਹਿਲਕਦਮੀ ਸਦਕਾ ਵਿਭਾਗ ਵੱਲੋਂ ਵਿਸ਼ੇਸ਼ ਤੌਰ ‘ਤੇ ਅੰਗਰੇਜ਼ੀ ਵਿਸ਼ੇ ਵਿੱਚ ਅਧਿਆਪਕਾਂ ਨੂੰ ਪਹਿਲੀ ਵਾਰੀ ਤਰੱਕੀ ਲਈ ਵਿਚਾਰਿਆ ਗਿਆ ਹੈ, ਜਦੋਂ ਕਿ ਬਾਕੀ ਵਿਸ਼ਿਆਂ ਦੇ ਅਧਿਆਪਕਾਂ ਨੂੰ ਤਰੱਕੀਆਂ ਪਹਿਲਾਂ ਤੋਂ ਹੀ ਦਿੱਤੀਆਂ ਜਾਂਦੀਆਂ ਰਹੀਆਂ ਸਨ। ਇਸ ਦੇ ਨਾਲ ਹੀ ਗਣਿਤ ਅਤੇ ਸਾਇੰਸ ਵਿਸ਼ਿਆਂ ਨੂੰ ਵੀ ਜ਼ਿਆਦਾ ਮਹੱਤਤਾ ਦਿੱਤੀ ਗਈ ਹੈ ਅਤੇ ਤਰੱਕੀ ਕੋਟੇ ਦੇ ਬੈਕਲਾਗ ਨੂੰ ਪੂਰਾ ਕੀਤਾ ਗਿਆ ਹੈ।
ਇਨ•ਾਂ ਤਰੱਕੀ ਪ੍ਰਾਪਤ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਬੰਧਤ ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਕੋਲ ਹਾਜ਼ਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਵਿਭਾਗ ਵੱਲੋਂ ਇਨ•ਾਂ ਤਰੱਕੀ ਪ੍ਰਾਪਤ ਅਧਿਆਪਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਮੈਰਿਟ ਦੇ ਆਧਾਰ ‘ਤੇ ਸਟੇਸ਼ਨ ਅਲਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਨ•ਾਂ ਸਾਰੇ ਅਧਿਆਪਕਾਂ ਨੂੰ 23 ਅਤੇ 24 ਜੁਲਾਈ ਨੂੰ ਮੁੱਖ ਦਫ਼ਤਰ ਵਿਖੇ ਸਟੇਸ਼ਨ ਅਲਾਟ ਕੀਤੇ ਜਾਣਗੇ।
ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਜੇ ਕਿਸੇ ਅਧਿਆਪਕ ਦਾ ਕਿਸੇ ਕਾਰਨ ਤਰੱਕੀ ਦਾ ਕੇਸ ਨਹੀਂ ਵਿਚਾਰਿਆ ਜਾ ਸਕਿਆ ਤਾਂ ਉਹ ਆਪਣੀ ਤਰੱਕੀ ਲਈ ਪ੍ਰਤੀ ਬੇਨਤੀ 15 ਦਿਨਾਂ ਵਿੱਚ ਮੁੱਖ ਦਫ਼ਤਰ ਵਿੱਚ ਦੇਵੇ ਅਤੇ ਅਜਿਹੇ ਕੇਸਾਂ ਦਾ ਨਿਬੇੜਾ ਵੀ ਵਿਭਾਗ ਵੱਲੋਂ ਇਕ ਮਹੀਨੇ ਵਿੱਚ ਕਰ ਦਿੱਤਾ ਜਾਵੇਗਾ।