ਨਵੀਂ ਦਿੱਲੀ, 17 ਮਈ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿਖੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸ੍ਰੀ ਸਿੱਧੂ ਨੂੰ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸ੍ਰੀ ਰਾਹੁਲ ਗਾਂਧੀ ਨੇ ਉਚੇਚੇ ਤੌਰ ‘ਤੇ ਵਧਾਈ ਦਿੱਤੀ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਪਾਰਟੀ ਦੇ ਕੌਮੀ ਪ੍ਰਧਾਨ ਨਾਲ ਪਹਿਲੀ ਮੀਟਿੰਗ ਸੀ।
ਸ੍ਰੀ ਸਿੱਧੂ ਨੇ ਇਸ ਮੀਟਿੰਗ ਨੂੰ ਇਕ ਸਿਪਾਹੀ ਦੀ ਜਰਨੈਲ ਨਾਲ ਮੁਲਾਕਾਤ ਦੱਸਿਆ। ਸ੍ਰੀ ਸਿੱਧੂ ਨੇ ਜਿੱਥੇ ਪਾਰਟੀ ਵੱਲੋਂ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਏ ਜਾਣ ’ਤੇ ਧੰਨਵਾਦ ਕੀਤਾ ਉਥੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਆਪਣਾ ਪੂਰਾ ਜੀਵਨ ਕਾਂਗਰਸ ਪਾਰਟੀ ਦੇ ਲੇਖੇ ਲਾਉਂਦੇ ਹਨ ਅਤੇ ਪਾਰਟੀ ਵੱਲੋਂ ਜੋ ਵੀ ਡਿਊਟੀ ਲਾਈ ਜਾਵੇਗੀ।