ਲੁਧਿਆਣਾ, 23 ਸਤੰਬਰ – ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦਾ ਅੱਜ ਦੁਪਹਿਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸਥਿਤ ਰਿਹਾਇਸ਼ ‘ਤੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੇ.ਜੇ. ਸਿੰਘ ਮੁਹਾਲੀ ਦੇ ਫੇਸ 3ਬੀ.2. ਵਿਚ ਆਪਣੀ ਮਾਤਾ ਨਾਲ ਰਹਿੰਦੇ ਸਨ ਤੇ ਉਹ ਇੰਡੀਅਨ ਐਕਸਪ੍ਰੈੱਸ ਤੇ ਟਾਈਮਜ਼ ਆਫ਼ ਇੰਡੀਆ ਲਈ ਕੰਮ ਕਰ ਚੁੱਕੇ ਹਨ।