ਚੰਡੀਗੜ• 17 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਖਬੀਰ ਸਿੰਘ ਬਾਦਲ ਵੱਲੋ ਪਾਰਟੀ ਦੇ ਜੰਥੇਬੰਧਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰਦਿਆਂ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਨੂੰ ਮੁੜ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜੋ ਕਿ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਭੁਲੱਥ ਹਲਕੇ ਤੋਂ 3 ਵਾਰ ਐਮ.ਐਲ.ਏ ਵੀ ਰਹਿ ਚੁੱਕੇ ਹਨ। ਸ. ਗੁਲਜਾਰ ਸਿੰਘ ਰਣੀਕੇ, ਸਾਬਕਾ ਮੰਤਰੀ ਨੂੰ ਮੁੜ ਐਸੀ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਥੇ ਇਹ ਵਰਣਨ ਯੋਗ ਹੈ ਕਿ ਸ. ਰਣੀਕੇ ਪਹਿਲਾ ਵੀ ਐਸੀ.ਸੀ ਵਿੰਗ ਦੇ ਪ੍ਰਧਾਨ ਸਨ ਅਤੇ ਲਗਾਤਾਰ 4 ਵਾਰ ਅਟਾਰੀ ਹਲਕੇ ਤੋਂ ਐਮ.ਐਲ.ਏ ਰਹਿ ਚੁੱਕੇ ਹਨ। ਸ. ਹੀਰਾ ਸਿੰਘ ਗਾਬੜੀਆਂ, ਸਾਬਕਾ ਮੰਤਰੀ ਨੂੰ ਮੁੜ ਬੀ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਿਟ: ਜਰਨਲ ਜੇ.ਜੇ ਸਿੰਘ, ਸਾਬਕਾ ਗਵਰਨਰ ਨੂੰ ਐਕਸ ਸਰਵਿਸਮੈਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਹਨਾਂ ਨੇ ਫੋਜ ਦੀ ਸਰਵਿਸ ਦੌਰਾਨ ਅਹਿਮ ਭੂਮਿਕਾਵਾਂ ਨਿਭਾਈਆਂ ਹਨ ਅਤੇ ਸ. ਮਨਜੀਤ ਸਿੰਘ ਜੀ.ਕੇ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਲੀ ਸਟੇਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ. ਜੀ.ਕੇ ਜੋ ਕਿ ਦੂਜੀ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਨ ਨੇ ਦਿੱਲੀ ਦੇ ਵਿੰਚ ਅਹਿਮ ਦਿਹਾੜਿਆਂ ਨੂੰ ਮਨਾਉਣ ਦੇ ਨਾਲ-ਨਾਲ 84 ਦੀ ਯਾਦਗਾਰ ਨੂੰ ਉਸਾਰਨ ਅਤੇ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਆਪਣਾ ਅਹਿਮ ਯੋਗਦਾਨ ਪਾਇਆ ਹੈ। ਸ. ਬਾਦਲ ਨੇ ਦੱਸਿਆ ਕਿ ਬਾਕੀ ਜੰਥੇਬੰਧਕ ਢਾਂਚੇ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ।