ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੁਖਬੀਰ ਬਾਦਲ ਨੂੰ ਮੁੜ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪਾਰਟੀ ਦੀ ਬੈਠਕ ਹੋਈ, ਤਿੰਨ ਮਹੀਨੇ ਤੋਂ ਚੱਲੀ ਮੈਂਬਰਸ਼ਿਪ ਮੁਹਿੰਮ ਤੋਂ ਬਾਅਦ ਹੋਈ ਚੋਣ ਵਿਚ ਪਾਰਟੀ ਨੇ ਸਰਬਸੰਮਤੀ ਨਾਲ ਸੁਖਬੀਰ ਬਾਦਲ ਨੂੰ ਆਪਣਾ ਪ੍ਰਧਾਨ ਚੁਣ ਲਿਆ।

ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਬਾਦਲ ਦੇ ਨਾਂਅ ਦਾ ਮਤਾ ਰੱਖਿਆ ਸੀ, ਪਰਮਜੀਤ ਸਰਨਾ ਨੇ ਇਸ ਮਤੇ ਦਾ ਸਮਰਥਨ ਕੀਤਾ। ਇਸ ਚੋਣ ਲਈ ਕਿਸੇ ਨੇ ਵੀ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਨਹੀਂ ਰੱਖਿਆ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਇਨ੍ਹਾਂ ਚੋਣਾਂ ਲਈ ਨਿਯੁਕਤ ਕੀਤੇ ਗਏ ਅਕਾਲੀ ਆਗੂ ਅਤੇ ਰਿਟਰਨਿੰਗ ਅਫ਼ਸਰ ਗੁਲਜ਼ਾਰ ਸਿੰਘ ਰਣੀਕੇ ਨੇ ਮੀਟਿੰਗ ਦੌਰਾਨ ਉਨ੍ਹਾਂ ਦੇ ਨਾਂ ਨੂੰ ਪ੍ਰਵਾਨਗੀ ਦਿੱਤੀ।

ਜ਼ਿਕਰਯੋਗ ਹੈ ਕਿ ਦਸੰਬਰ 2008 ’ਚ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਬਣੇ ਸਨ, 16 ਨਵੰਬਰ 2024 ਨੂੰ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜੋਕਿ 10 ਜਨਵਰੀ 2025 ਨੂੰ ਮਨਜ਼ੂਰ ਹੋਇਆ ਸੀ। ਸੁਖਬੀਰ ਬਾਦਲ ਨੇ 16 ਨਵੰਬਰ, 2024 ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਉਹ ਇਸ ਅਹੁਦੇ ਲਈ ਪਾਰਟੀ ਦੇ ਮਨਪਸੰਦ ਉਮੀਦਵਾਰ ਸਨ।