ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸ. ਨਛੱਤਰ ਸਿੰਘ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਦੱਸਿਆ ਕਿ ਸ. ਨਛੱਤਰ ਸਿੰਘ ਗਿੱਲ ਪੜੇ ਲਿਖੇ ਅਤੇ ਮਿਹਨਤੀ ਨੌਂਜਵਾਨ ਹਨ। ਉਹ ਪਾਰਟੀ ਦੇ ਸ਼ੋਸ਼ਲ ਮੀਡੀਆ ਨਾਲ ਪਿਛਲੇ ਕਾਫੀ ਲੰਮੇ ਸਮੇ ਤੋਂ ਜੁੜੇ ਹੋਏ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਸ.ਨਛੱਤਰ ਸਿੰਘ ਗਿੱਲ ਇਸ ਨਿਯੁਕਤੀ ਤੋਂ ਬਾਅਦ ਪਾਰਟੀ ਦੇ ਕੰਮਾਂ ਨੂੰ ਸ਼ੋਸ਼ਲ ਮੀਡੀਆਂ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ।