ਚੰਡੀਗੜ੍ਹ, ਸਾਲ 2016 ਦੇ ਜਾਟ ਰਾਖਵਾਂਕਰਨ ਅੰਦੋਲਨ ਨਾਲ ਸਬੰਧਤ ਕੇਸਾਂ ਨੂੰ ਹਰਿਆਣਾ ਸਰਕਾਰ ਵੱਲੋਂ ਵਾਪਸ ਲੈਣ ਦੀਆਂ ਕੋਸ਼ਿਸ਼ਾਂ  ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਨਜ਼ਰਾਂ ਵਿੱਚ ਆ ਗਿਆ ਹੈ। ਜਸਟਿਸ ਅਜੈ ਕੁਮਾਰ ਮਿੱਤਲ ਅਤੇ ਅਨੂਪਿੰਦਰ ਸਿੰਘ ਗਰੇਵਾਲ ਦੇ ਬੈਂਚ ਨੇ ਹਰਿਆਣਾ ਦੇ ਗ੍ਰਹਿ ਸਕੱਤਰ ਨੂੰ ਕਿਹਾ ਹੈ ਕਿ ਉਹ ਇਸ ਸਬੰਧੀ ਦਰਜ ਦਰਜ ਕੁੱਲ ਕੇਸਾਂ, ਇਨ੍ਹਾਂ ਵਿੱਚ ਲਾਏ ਗਏ ਦੋਸ਼ਾਂ ਤੇ ਵਾਪਸ ਲਏ  ਜਾ ਰਹੇ ਕੇਸਾਂ ਦੀ ਗਿਣਤੀ ਬਾਰੇ ਹਲਫ਼ਨਾਮਾ ਦੇਣ।