ਅੰਮਿ੍ਤਸਰ, 25 ਜਨਵਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਰਿਮ ਜ਼ਮਾਨਤ ਖਾਰਜ ਕੀਤੇ ਜਾਣ ਬਾਅਦ ਪੰਜਾਬ ਪੁਲੀਸ ਦੀ ਅਪਰਾਧ ਸ਼ਾਖਾ ਦੀ ਇਕ ਟੀਮ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਤਸਰ ਰਿਹਾਇਸ਼ ’ਤੇ ਛਾਪਾ ਮਾਰਿਆ। ਪੁਲੀਸ ਟੀਮ ਗ੍ਰੀਨ ਐਵੇਨਿਊ ਇਲਾਕੇ ਵਿੱਚ ਸਥਿਤ ਘਰ ਵਿੱਚ ਕਰੀਬ 50 ਮਿੰਟ ਤਕ ਰਹੀ। ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਛਾਪੇ ਦੀ ਪੁਸ਼ਟੀ ਕੀਤੀ ਹੈ। ਪੁਲੀਸ ਨੇ ਅੱਧਾ ਘੰਟਾ ਘਰ ਦੀ ਤਲਾਸ਼ੀ ਲਈ ਪਰ ਅਕਾਲੀ ਆਗੂ ਉਥੇ ਨਹੀਂ ਮਿਲੇ, ਜਿਸ ਕਾਰਨ ਟੀਮ ਨੂੰ ਖਾਲੀ ਹੱਥ ਮੁੜਨਾ ਪਿਆ।