ਚੰਡੀਗੜ੍ਹ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਮੁੜ ਤੋਂ ਗਠਨ ਕਰਦਿਆਂ ਅਹੁਦੇਦਾਰਾਂ ਦੀ ਪਹਿਲੀ ਸੁੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਜਿੱਥੇ ਬਾਦਲਾਂ ਦੇ ਰਿਸ਼ਤੇਦਾਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ ਹਨ ਉਥੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਪੁੱਤਰ ਨੂੰ ਜਨਰਲ ਸਕੱਤਰ ਨਿਯੁਕਤ ਕਰਨ ਕਰਕੇ ਬਰਨਾਲਾ ਪਰਿਵਾਰ ਦੀ ਵਾਪਸੀ ਵੀ ਹੋ ਗਈ ਹੈ। ਨਵੀਂ ਸੂਚੀ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਮੁੜ ਤੋਂ ਸਰਪ੍ਰਸਤ ਹੋਣਗੇ ਅਤੇ ਸੁਖਦੇਵ ਸਿੰਘ ਢੀਂਡਸਾ ਦਲ ਦੇ ਸਕੱਤਰ ਜਨਰਲ ਜਨਰਲ ਹੋਣਗੇ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਡਾ. ਉਪਿੰਦਰਜੀਤ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਨਿਰਮਲ ਸਿੰਘ ਕਾਹਲੋਂ, ਜਨਮੇਜਾ ਸਿੰਘ ਸੇਖੋਂ, ਚਰਨਜੀਤ ਸਿੰਘ ਅਟਵਾਲ, ਸੇਵਾ ਸਿੰਘ ਸੇਖਵਾਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਡਾ. ਦਲਜੀਤ ਸਿੰਘ ਚੀਮਾ, ਨਰੇਸ਼ ਗੁਜਰਾਲ ਅਤੇ ਸ਼ਰਨਜੀਤ ਸਿੰਘ ਢਿੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ। ਡਾ. ਰਤਨ ਸਿੰਘ ਅਜਨਾਲਾ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਸੋਹਣ ਸਿੰਘ ਠੰਡਲ, ਜੀਤ ਮਹਿੰਦਰ ਸਿੰਘ ਸਿੱਧੂ, ਮਨਜਿੰਦਰ ਸਿੰਘ ਸਿਰਸਾ, ਇਕਬਾਲ ਸਿੰਘ ਝੂੰਦਾ, ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਹਰਮੀਤ ਸਿੰਘ ਸੰਧੂ, ਗਗਨਜੀਤ ਸਿੰਘ ਬਰਨਾਲਾ ਅਤੇ ਹਰਪ੍ਰੀਤ ਸਿੰਘ ਕੋਟਭਾਈ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।