ਚੰਡੀਗੜ੍ਹ, 24 ਸਤੰਬਰ
ਪੰਜਾਬ ਵਿੱਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸ੍ਰੀ ਇਯਾਲੀ ਸਾਲ 2012 ਤੋਂ 2017 ਤੱਕ ਇਸ ਹਲਕੇ ਤੋਂ ਅਕਾਲੀ ਦਲ ਦੇ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ। 2017 ਦੀਆਂ ਚੋਣਾਂ ਦੌਰਾਨ ਉਹ ਆਮ ਆਦਮੀ ਪਾਰਟੀ ਦੇ ਐੱਚ ਐੱਸ ਫੂਲਕਾ ਤੋਂ ਹਾਰ ਗਏ ਸਨ। ਅਕਾਲੀ ਦਲ ਵੱਲੋਂ ਅਜੇ ਜਲਾਲਾਬਾਦ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।