ਅਯੁੱਧਿਆ (ਯੂਪੀ), 31 ਦਸੰਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਅਖਿਲੇਸ਼ ਬਾਬੂ ਜੇਕਰ ਤੁਹਾਡੀ ਦੂਜੀ ਪੀੜ੍ਹੀ ਆ ਜਾਵੇ ਤਾਂ ਵੀ ਧਾਰਾ 370 ਬਹਾਲ ਨਹੀਂ ਹੋਵੇਗੀ ਤੇ ਨਾ ਹੀ ਤਿੰਨ ਤਲਾਕ ਵਾਪਸ ਆਉਣਗੇ। ਅੱਜਾ ਗ੍ਰਹਿ ਮੰਤਰੀ ਭਗਵਾਨ ਸ੍ਰੀ ਰਾਮ ਦੀ ਜਨਮ ਭੂਮੀ ਅਯੁੱਧਿਆ ਆਏ ਅਤੇ ਸਭ ਤੋਂ ਪਹਿਲਾਂ ਰਾਮ ਜਨਮ ਭੂਮੀ ਕੰਪਲੈਕਸ ਪਹੁੰਚੇ। ਉਥੇ ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਮੰਦਰ ਕੰਪਲੈਕਸ ਵਿੱਚ ਬੂਟੇ ਲਗਾਏ ਅਤੇ ਫਿਰ ਹਨੂੰਮਾਨਗੜ੍ਹੀ ਮੰਦਰ ਦੇ ਦਰਸ਼ਨ ਕੀਤੇ।