ਨਵੀਂ ਦਿੱਲੀ, 20 ਜੂਨ

‘ਅਗਨੀਪਥ’ ਰੱਖਿਆ ਭਰਤੀ ਯੋਜਨਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਰੇਲ ਗੱਡੀਆਂ ਦੀ ਆਵਾਜਾਈ ਫਿਰ ਪ੍ਰਭਾਵਿਤ ਹੋਈ ਹੈ। ਭਾਰਤੀ ਰੇਲਵੇ ਨੇ ਸੋਮਵਾਰ ਨੂੰ 600 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ। ਰੇਲਵੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਭਾਵਿਤ 612 ਰੇਲ ਗੱਡੀਆਂ ਵਿੱਚੋਂ 602 ਰੇਲ ਗੱਡੀਆਂ ਰੱਦ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 223 ਮੇਲ ਅਤੇ ਐਕਸਪ੍ਰੈੱਸ ਰੇਲ ਗੱਡੀਆਂ ਅਤੇ 379 ਯਾਤਰੀ ਰੇਲ ਗੱਡੀਆਂ ਸ਼ਾਮਲ ਹਨ। ਚਾਰ ਮੇਲ ਅਤੇ ਐਕਸਪ੍ਰੈੱਸ ਰੇਲ ਗੱਡੀਆਂ ਨੂੰ ਅੰਸ਼ਿਕ ਤੌਰ ’ਤੇ ਰੱਦ ਕੀਤਾ ਗਿਆ ਹੈ।