ਨਵੀਂ ਦਿੱਲੀ, 22 ਜੂਨ

ਕਾਂਗਰਸ ‘ਅਗਨੀਪਥ’ ਸਕੀਮ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ 27 ਜੂਨ ਨੂੰ ਦੇਸ਼ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ‘ਸਤਿਆਗ੍ਰਹਿ’ ਕਰੇਗੀ। ਪਾਰਟੀ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਬੁੱਧਵਾਰ ਨੂੰ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ 27 ਜੂਨ ਨੂੰ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਹੋਵੇਗਾ। ‘ਅਗਨੀਪਥ’ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਸਵੇਰੇ ਦਸ ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ‘ਸਤਿਆਗ੍ਰਹਿ’ ਕੀਤਾ ਜਾਵੇਗਾ।