ਨਵੀਂ ਦਿੱਲੀ, 7 ਫਰਵਰੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਨ ਬਾਰੇ ਚਰਚਾ ਵਿੱਚ ਹਿੱਸਾ ਲੈਂਦਿਆ ਕਿਹਾ ਕਿ ਸਾਬਕਾ ਫੌਜੀ ਅਫਸਰਾਂ ਅਤੇ ਲੋਕਾਂ ਨੇ ਉਨ੍ਹਾਂ ਦੱਸਿਆ ਹੈ ਕਿ ਅਗਨੀਪਥ ਯੋਜਨਾ ਫੌਜ ‘ਤੇ ਥੋਪੀ ਗਈ ਹੈ, ਇਹ ਫੌਜ ਤੋਂ ਨਹੀਂ, ਸਗੋਂ ਆਰਐੱਸਐੱਸ ਅਤੇ ਗ੍ਰਹਿ ਮੰਤਰਾਲੇ ਤੋਂ ਆਈ ਹੈ। ਰਾਸ਼ਟਰਪਤੀ ਦੇ ਭਾਸ਼ਨ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਦਾ ਇੱਕ ਵਾਰ ਵੀ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ,‘ਮੈਂ ਦੇਸ਼ ਵਿੱਚ ਜਿੱਥੇ ਵੀ ਗਿਆ, ਹਰ ਪਾਸੇ ਇੱਕੋ ਨਾਮ ‘ਅਡਾਨੀ’ ਸੁਣਨ ਨੂੰ ਮਿਲਿਆ। ਲੋਕਾਂ ਨੇ ਪੁੱਛਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦਾ ਕੀ ਰਿਸ਼ਤਾ ਹੈ।’