ਜਲੰਧਰ, 20 ਜੂਨ
ਭਾਰਤ ਬੰਦ ਦੇ ਸੱਦੇ ਨੂੰ ਧਿਆਨ ਵਿੱਚ ਰੱਖਦਿਆ ਜਲੰਧਰ ਦੇ ਰੇਲਵੇ ਸਟੇਸ਼ਨਾਂ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਅਗਨੀਪਥ ਸਕੀਮ ਦੇ ਵਿਰੋਧ ’ਚ ਅੱਜ ਕਈ ਜੱਥੇਬੰਦੀਆ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਸੀ। ਇਸ ਦੇ ਮੱਦੇਨਜ਼ਰ ਜਲੰਧਰ ਰੇਲਵੇ ਸਟੇਸ਼ਨ ਦੀ ਸੁਰੱਖਿਆ ਪਹਿਲਾਂ ਦੇ ਮੁਕਾਬਲੇ ਸਖਤ ਕਰ ਦਿੱਤੀ ਗਈ ਹੈ l ਪੰਜਾਬ ਪੁਲੀਸ ਦੇ ਨਾਲ -ਨਾਲ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਵੀ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੀ ਸੁਰੱਖਿਆ ਲਈ ਤਾਇਨਾਤ ਕਰ ਦਿੱਤੇ ਗਏ ਹਨ। ਯਾਦ ਰਹੇ ਕਿ ਬੀਤੇ ਦਿਨੀਂ ਲੁਧਿਆਣਾ ਰੇਲਵੇ ਸਟੇਸ਼ਨ ਤੇ ਅਗਨੀਪਥ ਦੇ ਵਿਰੋਧ ’ਚ ਕੀਤੀ ਗਈ ਭੰਨ ਤੋੜ ਤੋਂ ਬਾਅਦ ਪੁਲੀਸ ਕਿਸੇ ਵੀ ਕਿਸਮ ਦਾ ਰਿਸਕ ਲੈਣ ਦੇ ਰੌਂਅ ਵਿੱਚ ਨਹੀਂ ਹੈ।