ਨਵੀਂ ਦਿੱਲੀ, 13 ਫਰਵਰੀ
ਕਾਂਗਰਸ ਮੈਂਬਰ ਰਜਨੀ ਪਾਟਿਲ ਦੀ ਮੁਅੱਤਲੀ ਰੱਦ ਕਰਨ, ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਸਮੇਤ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਦੇ ਭਾਸ਼ਨ ਦੇ ਕੁਝ ਹਿੱਸਿਆਂ ਨੂੰ ਕਾਰਵਾਈ ’ਚੋਂ ਬਾਹਰ ਕਰਨ ਅਤੇ ਅਡਾਨੀ ਗਰੁੱਪ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਦੀ ਮੰਗ ਲਈ ਵਿਰੋਧੀ ਮੈਂਬਰਾਂ ਵੱਲੋਂ ਅੱਜ ਰਾਜ ਸਭਾ ’ਚ ਜ਼ੋਰਦਾਰ ਢੰਗ ਨਾਲ ਨਾਰਾਜ਼ਗੀ ਪ੍ਰਗਟਾਈ ਗਈ। ਬਾਅਦ ’ਚ ਲੋਕ ਸਭਾ ਅਤੇ ਰਾਜ ਸਭਾ ਨੂੰ 13 ਮਾਰਚ ਤੱਕ ਲਈ ਉਠਾ ਦਿੱਤਾ ਗਿਆ। ਬਜਟ ਸੈਸ਼ਨ ਦਾ ਦੂਜਾ ਪੜਾਅ 13 ਮਾਰਚ ਤੋਂ ਸ਼ੁਰੂ ਹੋਵੇਗਾ।