ਚੰਡੀਗੜ੍ਹ, 9 ਸਤੰਬਰ

ਪੰਜਾਬ ਸਰਕਾਰ ਨੇ ਸਾਰੇ ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਲਗਾ ਦਿੱਤਾ ਹੈ। ਪੰਜਾਬ ਦੇ 167 ਸ਼ਹਿਰਾਂ ’ਚ 30 ਸਤੰਬਰ ਤੱਕ ਐਤਵਾਰ ਨੂੰ ਮੁਕੰਮਲ ਕਰਫਿਊ ਰਹੇਗਾ ਅਤੇ ਸ਼ਨਿੱਚਰਵਾਰ ਨੂੰ ਕਰਫਿਊ ਨਹੀਂ ਹੋਵੇਗਾ। ਰਾਤ ਦਾ ਕਰਫਿਊ ਸਾਰੇ ਸ਼ਹਿਰਾਂ ਵਿਚ ਪੂਰਾ ਹਫ਼ਤਾ ਰਾਤ 9:30 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਪਹਿਲਾਂ ਵਾਂਗ ਜਾਰੀ ਰਹੇਗਾ। ਰਾਤਰੀ ਕਰਫਿਊ ਦੌਰਾਨ ਗੈਰ-ਜ਼ਰੂਰੀ ਗਤੀਵਿਧੀ ਦੀ ਮਨਾਹੀ ਹੋਵੇਗੀ। ਪੰਜਾਬ ਸਰਕਾਰ ਨੇ ਅਣਲੌਕ-4 ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਸ਼ਹਿਰੀ ਖੇਤਰ ਵਿਚ ਕੁਝ ਛੋਟਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ ਹੋਟਲ ਪੂਰਾ ਹਫ਼ਤਾ ਦਿਨ-ਰਾਤ ਖੁੱਲ੍ਹੇ ਰਹਿਣਗੇ ਜਦੋਂਕਿ ਸ਼ਰਾਬ ਦੇ ਠੇਕੇ ਪੂਰਾ ਹਫ਼ਤਾ ਰਾਤ ਦੇ 9 ਵਜੇ ਤੱਕ ਖੁੱਲ੍ਹ ਸਕਣਗੇ।